ਅਮਨਦੀਪ ਸਿੰਘ

ਭਾਗ –89 ਇਹ ਇੰਟਰਵਿਊ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਅਮਨਦੀਪ ਸਿੰਘ ਨਾਲ 10 ਅਕਤੂਬਰ 2022 ਨੁੰ ਪ੍ਰਕਾਸ਼ਿਤ ਕੀਤੀ ਗਈ ,ਜੋ ਕਿ ਵਿਦਿਆਰਥੀਆਂ ਦੇ ਵੱਖ-ਵੱਖ ਮਸਲਿਆਂ ਤੇ ਆਪਣੀ ਅਵਾਜ਼ ਬੁਲੰਦ ਕਰਦੇ ਰਹਿੰਦੇ ਹਨ। ਉਹਨਾਂ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦਾ ਨਿੱਜੀਕਰਨ ਹੋਣ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਰਕਾਰ ਦੁਆਰਾ ਪੰਜਾਬ ਦੀ ਆਮਦਨ ਅਤੇ ਜੀਵਨ ਸ਼ੈਲੀ ਨੂੰ ਦੇਖਦੇ ਹੋਏ ਕੀਤਾ ਗਿਆ ਸੀ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਮੁਨਾਫ਼ਾ ਕਮਾਇਆ ਜਾ ਸਕੇ। ਕਿਉਂਕਿ ਸਰਕਾਰ ਵਿੱਦਿਆ ਦੇ ਨਾਂ ਤੇ ਵਪਾਰੀਕਰਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਆਦਾਤਰ ਨਿੱਜੀ ਯੂਨੀਵਰਸਿਟੀਆਂ ਪਟਿਆਲਾ ਅਤੇ ਚੰਡੀਗੜ੍ਹ ਸ਼ਹਿਰਾਂ ਦੇ ਜੀਟੀ ਰੋਡ ਤੇ ਸਥਾਪਤ ਹਨ ਨਾ ਕਿ ਪੇਂਡੂ ਖੇਤਰਾਂ ਵਿੱਚ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਿਰੁੱਧ ਧਰਨਿਆਂ ਵਿੱਚ ਵੀ ਜ਼ਿਆਦਾਤਰ ਸਰਕਾਰੀ ਯੂਨੀਵਰਸਿਟੀਆਂ ਦੇ ਵਿਦਿਆਰਥੀ ਹੁੰਦੇ ਹਨ, ਜੋ ਇਨ੍ਹਾਂ ਵਿਸ਼ਿਆ ਤੇ ਇਕੱਤਰ ਹੋ ਕੇ ਸੈਮੀਨਾਰ ਕਰਦੇ ਹਨ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਰਗੀਆਂ ਵੀ ਲੋਕਾਂ ਨੂੰ ਗੁੰਮਰਾਹ ਕਰਕੇ ਲੱਖਾਂ ਦੀਆਂ ਫੀਸਾਂ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਨਰਿੰਦਰ ਮੋਦੀ ਵਿੱਚ ਬਹੁਤ ਸਮਾਨਤਾ ਹੈ ਕਿਉਂਕਿ ਇਹ ਦੋਵੇਂ ਲੋਕਾਂ ਨੂੰ ਗੱਲਾਂ ਨਾਲ ਗੁਮਰਾਹ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਿੱਜੀ ਯੂਨੀਵਰਸਿਟੀਆਂ ਦੀ ਟਰਨਓਵਰ ਚੈੱਕ ਕਰਾ ਕੇ ਜਨਤਕ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਸਿਰ 150 ਕਰੋੜ ਦਾ ਕਰਜ਼ਾ ਹੈ ਜਿਸ ਦਾ 18 ਕਰੋੜ ਵਿਆਜ ਦਾ ਬੋਝ ਵਿਦਿਆਰਥੀਆਂ ਦੀਆਂ ਫੀਸਾਂ ਤੇ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਲਗਭਗ 5000 ਦੇ ਕਰੀਬ ਦਲਿਤ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ ਜਿਨ੍ਹਾਂ ਦੀਆਂ ਫੀਸਾਂ ਮੁਆਫ਼ ਨਹੀਂ ਕੀਤੀਆਂ ਗਈਆਂ ਅਤੇ ਨਾ ਹੀ ਗਰਾਂਟਾਂ ਵਿੱਚ ਵਾਧਾ ਕੀਤਾ ਗਿਆ। ਜਿਸ ਕਰਕੇ ਅਧਿਆਪਕਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਵਿਦਿਆਰਥੀਆਂ ਦੀਆਂ ਫੀਸਾਂ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਆਰ ਐਸ ਐਸ ਦੇ ਸੰਘ ਦੀ ਬੀ ਟੀਮ ਹੈ ਜਿਵੇਂ ਕਿ ਬੀਜੇਪੀ ਏ ਟੀਮ ਹੈ। ਉਨ੍ਹਾਂ ਨਵੀ ਸਿੱਖਿਆ ਨੀਤੀ ਮਾਡਲ ਦੀ ਗੱਲ ਕਰਦਿਆਂ ਕਿਹਾ ਕਿ ਇਹ ਬਹੁਤ ਨੁਕਸਾਨਦਾਇਕ ਹੋਏਗਾ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀ ਇਤਿਹਾਸਕ ਘਟਨਾਵਾਂ ਤੇ ਖੋਜ ਨਹੀਂ ਕਰ ਸਕਣਗੇ। ਇੰਟਰਵਿਊ ਦੇ ਦੌਰਾਨ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਅਤੇ ਦੂਜੀਆਂ ਹੋਰ ਯੂਨੀਵਰਸਿਟੀਆਂ ਦੇ ਘਪਲਿਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਮੁਲਾਜ਼ਮਾਂ ਦੀ ਜਿਵੇਂ ਕਿ ਰਜਿਸਟਰਾਰ,ਕਲਰਕ, ਡੀਨ, ਫਾਇਨਾਂਸ ਮਨਿਸਟਰ ਆਦਿ ਮੁਲਾਜ਼ਮਾਂ ਦੀ ਈ ਡੀ ਤੋਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਸਿਫਾਰਿਸ਼ਾਂ ਅਤੇ ਰਿਸ਼ਤੇਦਾਰੀਆਂ ਦੇ ਆਧਾਰ ‘ਤੇ ਅਧਿਆਪਕਾਂ ਦੀ ਭਰਤੀ ਕੀਤੀ ਜਾਂਦੀ ਹੈ।

~ਕੁਲਵਿੰਦਰ ਕੌਰ ਬਾਜਵਾ

Leave a Comment

Your email address will not be published. Required fields are marked *