ਮਨਪ੍ਰੀਤ ਸਿੰਘ ਇਯਾਲੀ

ਭਾਗ –51

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਮਨਪ੍ਰੀਤ ਸਿੰਘ ਇਯਾਲੀ ਨਾਲ ਇਹ ਇੰਟਰਵਿਊ 18 ਜੁਲਾਈ 2022 ਨੁੰ ਪ੍ਰਕਾਸ਼ਿਤ ਕੀਤੀ ਗਈ। ਇਸ ਇੰਟਰਵਿਊ ਵਿਚ ਉਹਨਾਂ ਨੇ ਇਕਬਾਲ ਸਿੰਘ ਝੁੰਡਾ ਕਮੇਟੀ ਦੀ ਰਿਪੋਰਟ ਬਾਰੇ, ਪਾਰਟੀ ਵਿਚ ਲੋੜੀਂਦੇ ਬਦਲਾਵਾਂ ਬਾਰੇ ਅਤੇ ਹੋਰ ਮਸਲਿਆਂ ਉੱਪਰ ਅਕਾਲੀ ਦਲ ਦੇ ਸਟੈਂਡ ਬਾਰੇ ਗੱਲਬਾਤ ਕੀਤੀ। ਇੰਟਰਵਿਉ ਦੀ ਸ਼ੁਰੂਆਤ ਵਿਚ ਮਨਪ੍ਰੀਤ ਸਿੰਘ ਇਯਾਲੀ ਨੇ ਝੁੰਡਾ ਕਮੇਟੀ ਦੀ ਰਿਪੋਰਟ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਵਿਚ ਕੀ ਕਮੀਆ ਹਨ ਅਤੇ ਪਾਰਟੀ ਨੂੰ ਮਜ਼ਬੂਤ ਹੋਣ ਦੀ ਜ਼ਰੂਰਤ ਹੈ। ਸੰਗਰੂਰ ਚੋਣਾਂ ਵਿਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਪਾਰਟੀ ਤੇ ਚੰਗਾ ਜਾਂ ਮਾੜਾ ਸਮਾਂ ਆਉਂਦਾ ਹੈ ਪਰ ਪਾਰਟੀ ਕਦੇ ਵੀ ਡਾਊਨ ਨਹੀਂ ਜਾ ਸਕਦੀ। ਮਨਪ੍ਰੀਤ ਸਿੰਘ ਇਯਾਲੀ ਨੇ ਇੰਟਰਵਿਊ ਦੌਰਾਨ ਕਬੂਲਿਆ ਕਿ ਪਾਰਟੀ ਕੀਤੀਆਂ ਗ਼ਲਤੀਆਂ ਦਾ ਖਮਿਆਜ਼ਾ ਭੁਗਤ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਹ ਆਪਣੇ ਆਪ ਨੂੰ ਪ੍ਰਧਾਨਗੀ ਦੇ ਕਾਬਿਲ ਨਹੀਂ ਸਮਝਦੇ। ਆਪਣੀ ਰਾਜਨੀਤਿਕ ਸਫ਼ਰ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅਹੁਦੇ ਦਾ ਲਾਲਚ ਕੀਤਿਆਂ ਪਾਰਟੀ ਨੂੰ ਮੁੜ ਖੜ੍ਹਾ ਕਰਨ ਲਈ ਨਿਸ਼ਕਾਮ ਕੰਮ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਜਿੱਤ ਤੋਂ ਬਾਅਦ ਹੰਕਾਰ ਨਹੀਂ ਹੋਣਾ ਚਾਹੀਦਾ ਸਗੋਂ ਰਾਜਨੀਤੀ ਵਿੱਚ ਮਕਸਦ ਸਿਰਫ ਲੋਕਾਂ ਦਾ ਭਲਾ ਹੋਣਾ ਚਾਹੀਦਾ ਹੈ। ਪੱਤਰਕਾਰ ਦੁਆਰਾ ਮਨਪ੍ਰੀਤ ਸਿੰਘ ਇਯਾਲੀ ਨੂੰ ਪੁੱਛਿਆ ਗਿਆ ਕਿ ਅਹਿਮ ਮੀਟਿੰਗਾਂ,ਰਾਸ਼ਟਰਪਤੀ ਦੀ ਚੋਣ,ਗਵਰਨਰ ਚੁਣੇ ਜਾਣ ਆਦਿ ਵਰਗੇ ਮਸਲਿਆਂ ਦੌਰਾਨ ਤੁਸੀਂ ਅਕਸਰ ਨਜ਼ਰ ਨਹੀਂ ਆਉਂਦੇ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਕੱਲ੍ਹ ਲੋਕ ਜਾਗਰੂਕ ਹੋ ਚੁੱਕੇ ਹਨ ਏਸ ਲਈ ਪਾਰਟੀਆਂ ਵੱਲੋਂ ਕੋਈ ਫੈਸਲਾ ਕਰਨਾ ਸੌਖਾ ਨਹੀਂ ਹੁੰਦਾ। ਮਨਪ੍ਰੀਤ ਸਿੰਘ ਇਯਾਲੀ ਨੂੰ ਸਵਾਲ ਕਰਦਿਆਂ ਪੱਤਰਕਾਰ ਨੇ ਪੁੱਛਿਆ ਕਿ ਸੰਗਰੂਰ ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕਿਉਂ ਨਾ ਕਰ ਸਕੀ? ਮੌਜੂਦਾ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਵੀ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਵਿਚਾਰ ਦਿੱਤੇ। ਅਖੀਰ ਵਿੱਚ ਉਨ੍ਹਾਂ ਚੰਡੀਗੜ੍ਹ ਨੂੰ ਲੈ ਕੇ ਅਤੇ ਗ੍ਰਹਿ ਮੰਤਰੀ ਦੇ ਬਿਆਨ ਕਿ ਹਰਿਆਣੇ ਨੂੰ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦਿੱਤੀ ਜਾਣੀ ਚਾਹੀਦੀ ਹੈ ਬਾਰੇ ਆਪਣੀ ਰਾਏ ਦਿੱਤੀ ਅਤੇ ਕਿਹਾ ਕਿ ਉਹ ਪੰਜਾਬ ਦੇ ਹੱਕ ਵਿੱਚ ਪਾਰਟੀ ਨਾਲ ਹਮੇਸ਼ਾ ਖੜ੍ਹੇ ਰਹਿਣਗੇ।

~ਕੁਲਵਿੰਦਰ ਕੌਰ ਬਾਜਵਾ

Leave a Comment

Your email address will not be published. Required fields are marked *