ਰਾਣਾ ਗੁਰਜੀਤ ਸਿੰਘ

ਭਾਗ – 7 ਇਹ ਇੰਟਰਵਿਊ 27 ਅਪ੍ਰੈਲ 2022 ਨੂੰ ਰਾਣਾ ਗੁਰਜੀਤ ਸਿੰਘ ਦੇ ਨਾਲ ਕੀਤੀ ਗਈ। ਇੰਟਰਵਿਊ ਦੀ ਸ਼ੁਰੁਆਤ ਵਿਚ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਫੈਸਲੇ ਦਾ ਉਹ ਕਰਦੇ ਹਨ। ਇਸਦੇ ਨਾਲ ਹੀ ਉਹਨਾਂ CLP ਦੇ ਲੀਡਰ ਸ.ਪ੍ਰਤਾਪ ਸਿੰਘ ਬਾਜਵਾ ਨੂੰ ਵਧਾਈ ਦਿੱਤੀ। ਗੱਲਬਾਤ ਅੱਗੇ ਤੋਰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਮੈਨੂੰ ਚਰਨਜੀਤ ਚੰਨੀ ਜਾਂ ਕੈਪਟਨ ਅਮਰਿੰਦਰ ਸਿੰਘ ਪਸੰਦ ਨਹੀਂ ਸੀ ਪਰ ਫਿਰ ਵੀ ਮੈਂ ਉਨ੍ਹਾਂ ਦੀ ਇੱਜ਼ਤ ਕਰਦਾ ਸੀ ਕਿਉਂਕਿ ਮੈਂ ਕਦੇ ਵੀ ਆਪਣੀ ਪਾਰਟੀ ਤੋਂ ਬਾਹਰ ਨਹੀਂ ਜਾਂਦਾ। ਅਗਲੇ ਸਵਾਲ ਵਿੱਚ ਪੱਤਰਕਾਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਲੋਕ ਨੁਮਾਇੰਦੇ ਚੁਣੇ ਹਨ ਪਰ ਨੁਮਾਇੰਦੇ ਪਾਰਟੀਆਂ ਵਿਚ ਜਾ ਕੇ ਧੜੇਬਾਜ਼ੀ ਕਰਦੇ ਹਨ ਤਾਂ ਉਨ੍ਹਾਂ ਕਿਹਾ ਕਿ ਹਰ ਪਾਰਟੀ ਵਿਚ ਧੜੇਬਾਜ਼ੀ ਹੁੰਦੀ ਹੈ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਪਾਰਟੀ ਦਾ ਪ੍ਰਧਾਨ ਜਾਤੀ ਦੇ ਅਧਾਰ ਤੇ ਨਹੀਂ ਚੁਣਨਾ ਚਾਹੀਦਾ। ਉਹਨਾਂ ਕਿਹਾ ਕਿ ਕਿਸੇ ਵੀ ਲੀਡਰ ਨਾਲ ਉਨ੍ਹਾਂ ਨੂੰ ਕੋਈ ਗਿਲਾ ਸ਼ਿਕਵਾ ਨਹੀਂ ਹੈ ਅਤੇ ਉਹ ਪਾਰਟੀ ਦੇ ਹਰ ਫੈਸਲੇ ਨੂੰ ਸਵਿਕਾਰ ਕਰਦੇ ਹਨ ਅਤੇ ਉਨ੍ਹਾਂ ਨੇ ਕਦੇ ਵੀ ਪ੍ਰਧਾਨ ਬਣਨ ਦੀ ਇੱਛਾ ਨਹੀਂ ਰੱਖੀ। ਕਾਂਗਰਸ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਤਰਾਅ-ਚੜ੍ਹਾਅ ਰਾਜਨੀਤੀ ਦਾ ਹੀ ਹਿੱਸਾ ਹਨ। ਪੱਤਰਕਾਰ ਨੇ ਰਾਣਾ ਗੁਰਜੀਤ ਸਿੰਘ ਨੂੰ ਪੁੱਛਿਆ ਕਿ ਉਹਨਾਂ ਦੀ ਸਖਸ਼ੀਅਤ ਨਾਲ ਘਮੰਡੀ ਸ਼ਬਦ ਕਿਉਂ ਜੁੜਦਾ ਹੈ ਤਾਂ ਉਨ੍ਹਾਂ ਕਿਹਾ ਕਿ ਹੈ ਇਹ ਸਰਾਸਰ ਗਲਤ ਹੈ ਅਤੇ ਲੋਕਾਂ ਵਿਚ ਇਹ ਧਾਰਨਾ ਬਣਾ ਦਿੱਤੀ ਗਈ ਹੈ ਜਦ ਕਿ ਲੋਕ ਮੈਨੂੰ ਪਿਆਰ ਕਰਦੇ ਹਨ ਅਤੇ ਅੱਠ ਵਾਰ ਲੋਕਾਂ ਨੇ ਮੈਨੂੰ ਜਤਾਇਆ ਹੈ । ਏਸ ਤੋਂ ਇਲਾਵਾ ਉਹਨਾਂ ਨੇ ਆਪਣੇ ਬੇਟੇ ਰਾਣਾ ਇੰਦਰਪ੍ਰੀਤ ਸਿੰਘ ਦੇ ਸਿਆਸੀ ਭਵਿੱਖ ਅਤੇ ਵਿਧਾਨ ਸਭਾ ਵਿੱਚ ਭਗਵੰਤ ਮਾਨ ਨਾਲ ਹੋਏ ਵਾਦ-ਵਿਵਾਦ ਬਾਰੇ। ਉਹਨਾਂ ਕਿਹਾ ਕਿ ਪੰਜਾਬ ਵਿਚ ਉਦਯੋਗੀਕਰਨ ਦਾ ਸੁਆਗਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਦਾ ਉਦਯੋਗ ਉਨ੍ਹਾਂ ਦੇ ਪੁਰਖਿਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਅਖੀਰ ਵਿੱਚ ਪੱਤਰਕਾਰ ਨੇ ਉਨ੍ਹਾਂ ਤੋਂ ਅਕਾਲੀ ਦਲ ਦੇ ਬਾਰੇ ਪੁੱਛਿਆ ਤਾਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜਦੋਂ ਲੋਕ ਇਹ ਭਾਂਪ ਗਏ ਸੀ ਕਿ ਅਮਰਿੰਦਰ ਤੇ ਸੁਖਬੀਰ ਆਪਸ ਵਿੱਚ ਮਿਲੇ ਹੋਏ ਹਨ ਤਾਂ ਲੋਕਾਂ ਨੇ ਤੀਜੀ ਧਿਰ ਆਪ ਪਾਰਟੀ ਚੁਣ ਲਈ।

ਕੁਲਵਿੰਦਰ ਕੌਰ ਬਾਜਵਾ

Leave a Comment

Your email address will not be published. Required fields are marked *