ਵਿਰਸਾ ਸਿੰਘ ਵਲਟੋਹਾ

ਭਾਗ – 19  ਇਹ ਇੰਟਰਵਿਊ 12 ਮਈ 2022 ਨੂੰ ਵਿਰਸਾ ਸਿੰਘ ਵਲਟੋਹਾ ਨਾਲ ਕੀਤੀ ਗਈ। ਸਭ ਤੋਂ ਪਹਿਲਾਂ ਉਨ੍ਹਾਂ ਨੂੰ ਨਵੀਂ ਬਣੀ ਸਰਕਾਰ ਬਾਰੇ ਪੁੱਛਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਸਾਨੂੰ ਸਰਕਾਰ ਨੂੰ ਕੰਮ ਕਰਨ ਦਾ ਸਮਾਂ ਦੇਣਾ ਚਾਹੀਦਾ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਜ਼ਰ ਨਹੀਂ ਆ ਰਹੀ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਕੇਵਲ ਐਲਾਨ ਕਰਨ ਨਾਲੋਂ ਸਕੀਮਾਂ ਨੂੰ ਲਾਗੂ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਨਾ ਹੀ ਭ੍ਰਿਸ਼ਟਾਚਾਰ ਖਤਮ ਹੋਇਆ ਹੈ ਅਤੇ ਨਾ ਹੀ ਹੈਲਪਲਾਈਨ ਨੰਬਰ ‘ਤੇ ਆਈਆਂ ਸ਼ਿਕਾਇਤਾਂ ਦਾ ਕੋਈ ਹੱਲ ਹੋ ਰਿਹਾ ਹੈ। ਵਿਰਸਾ ਸਿੰਘ ਵਲਟੋਹਾ ਨੂੰ ਜਦੋਂ ਇਹ ਸਵਾਲ ਕੀਤਾ ਗਿਆ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਸਿਰ ਕਰਜਾ ਹੋਣ ਦਾ ਕਾਰਣ ਮੰਨਦੇ ਹਨ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸੀ ਅਤੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਸਨ। ਪਰ ਸਰਕਾਰ ਵਿਕਾਸ ਤੋਂ ਬਾਅਦ ਕਰਜ਼ੇ ਉਤਾਰਨ ਲਈ ਪ੍ਰਬੰਧ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਾਦ ਕੋਈ ਸਰਕਾਰ ਵੀ ਪੰਜਾਬ ਨੂੰ ਕਰਜ਼ਾ ਮੁਕਤ ਨਹੀਂ ਕਰ ਸਕੀ। ਪੱਤਰਕਾਰ ਨੇ ਵਲਟੋਹਾ ਨੂੰ ਕਿਹਾ ਕਿ ਕਿ ਅਕਾਲੀ ਦਲ ਨੂੰ ਆਪਣੇ ਕੀਤੇ ਕੰਮਾਂ ਲਈ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਗੱਲ ਨੂੰ ਮੰਨਦੇ ਹਨ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਕੋਲੋਂ ਕੋਈ ਗਲਤੀ ਹੋਈ ਹੈ ਤਾਂ ਮਾਫੀ ਲੈਣੀ ਚਾਹੀਦੀ ਹੈ। ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਮੇਧ ਸੈਣੀ ਨੂੰ ਡੀਜੀਪੀ ਲਾਉਣਾ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਗ਼ਲਤੀ ਸੀ। ਕਿਉਂਕਿ ਸਿੱਖ ਸੁਮੇਧ ਸੈਣੀ ਨੂੰ ਉਸ ਦੇ ਕੀਤੇ ਕੰਮਾਂ ਕਾਰਨ ਐਂਟੀ-ਸਿੱਖ ਮੰਨਦੇ ਸਨ। ਮਾਝੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਾਰੇ ਉਨ੍ਹਾਂ ਨੇ ਕਿਹਾ ਕਿ ਅਜਿਹੀ ਕਦੇ ਉਮੀਦ ਨਹੀਂ ਸੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਬਾਰੇ ਵੀ ਆਪਣੀ ਰਾਇ ਦਿੱਤੀ। ਪੱਤਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਕਿਸੇ ਨਵੇਂ ਚਿਹਰੇ ਦੀ ਚੋਣ ਬਾਰੇ ਪਾਰਟੀ ਦਾ ਹੋਵੇਗਾ ਅਤੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਬਾਰੇ ਦੀ ਗੱਲਬਾਤ ਕੀਤੀ। ਪੱਤਰਕਾਰ ਨੇ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀ ਜੇ ਪੀ ਦੇ ਕਾਰਨ ਸਿੱਖ ਪੰਥ ਤੋਂ ਦੂਰ ਹੋ ਜਾਣ ਬਾਰੇ ਸਵਾਲ ਕੀਤਾ ਤਾਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਪੰਥ ਦੇ ਨਾਲ ਹੈ। ਅਖੀਰ ਵਿੱਚ ਉਨ੍ਹਾਂ ਨੇ ਭਗਵੰਤ ਮਾਨ ਵੱਲੋਂ ਵੀ ਆਈ ਪੀ ਲੋਕਾਂ ਕੋਲੋਂ ਸਕਿਓਰਿਟੀ ਵਾਪਸ ਲੈਣ ਦੇ ਫੈਸਲੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਕੁਲਵਿੰਦਰ ਕੌਰ ਬਾਜਵਾ

Leave a Comment

Your email address will not be published. Required fields are marked *