ਗੁਰਪ੍ਰੀਤ ਸਿੰਘ

ਭਾਗ –84 ਇਹ ਇੰਟਰਵੀਊ ਪਸ਼ੂ ਪਾਲਣ ਵਿਭਾਗ ਵਿੱਚ ਫਾਰਮਾਸਿਸਟ ਅਤੇ ਯੁਨੀਅਨ ਦੇ ਸਪੋਕਸਪਰਸਨ ਗੁਰਪ੍ਰੀਤ ਸਿੰਘ ਦੇ ਨਾਲ 29 ਸਤੰਬਰ 2022 ਨੂੰ ਪ੍ਰਕਾਸ਼ਿਤ ਕੀਤੀ ਗਈ। ਇੰਟਰਵਿਉ ਦੀ ਸ਼ੁਰੂਆਤ ਵਿਚ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਭਗਵੰਤ ਮਾਨ ਸਰਕਾਰ ਤੁਹਾਡੀਆਂ ਮੰਗਾਂ ਜਾਂ ਮੁਸ਼ਕਿਲਾਂ ਤੋਂ ਜਾਣੂ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨਾਲੋਂ ਜ਼ਿਆਦਾ ਵਧੀਆ ਤਰਾਂ ਸਾਡੀਆਂ ਮੁਸੀਬਤਾਂ ਨੂੰ ਹੋਰ ਕੋਈ ਨਹੀਂ ਜਾਣਦਾ। ਕਿਉਂਕਿ ਜਦੋਂ ਅਕਾਲੀ ਸਰਕਾਰ ਸਮੇਂ ਮੁਹਾਲੀ ਵਿਖੇ ਧਰਨਾ ਲਾਇਆ ਗਿਆ ਸੀ ਤਾਂ ਭਗਵੰਤ ਮਾਨ ਨੇ ਹੀ ਸਮਰਥਨ ਕੀਤਾ ਸੀ। ਪਰ ਅੱਜ ਭਗਵੰਤ ਮਾਨ ਦੀ ਸਰਕਾਰ ਸਾਡੇ ਨਾਲ ਪਿਛਲੀਆਂ ਸਰਕਾਰਾਂ ਤੋਂ ਵੀ ਬੁਰਾ ਕਰ ਰਹੀ ਹੈ। ਮੁਲਾਜ਼ਮਾਂ ਨੇ ਭਗਵੰਤ ਮਾਨ ਉਪਰ ਭਰੋਸਾ ਕਰਕੇ ਵੋਟਾਂ ਪਾਈਆਂ ਸਨ ਪਰ ਅੱਜ ਇਸ ਸਰਕਾਰ ਦੁਆਰਾ ਮੁਲਾਜਮਾ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 16 ਸਾਲਾਂ ਤੋਂ ਜੋ ਮੁਲਾਜ਼ਮ ਠੇਕੇ ‘ਤੇ ਪਸ਼ੂ ਪਾਲਣ ਵਿਭਾਗ ਵਿੱਚ ਨੌਕਰੀ ਕਰ ਰਹੇ ਹਨ, ਉਨ੍ਹਾਂ ਨੂੰ ਰੈਗੂਲਰ ਕਰਨ ਦੀ ਬਜਾਏ ਸਰਕਾਰ ਰਾਜਸਥਾਨ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਭਰਤੀ ਕਰ ਰਹੀ ਹੈ । ਉਨ੍ਹਾਂ ਕਿਹਾ ਕਿ 4th ਕਲਾਸ ਦੇ ਮੁਲਾਜ਼ਮਾਂ ਅਤੇ ਫਾਰਮਾਸਿਸਟਾਂ ਬਾਰੇ ਸਰਕਾਰ ਕੁਝ ਨਹੀਂ ਸੋਚ ਰਹੀ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਸਾਡੀ ਕੋਈ ਸੁਣਵਾਈ ਨਹੀਂ ਕਰ ਰਹੀ ਸੀ ਤਾਂ ਮੁਲਾਜ਼ਮਾਂ ਦੁਆਰਾ ਵੈਕਸੀਨਾਂ ਦਾ ਬਾਈਕਾਟ ਕੀਤਾ ਗਿਆ। ਜਿਸ ਤੋਂ ਬਾਅਦ ਡਰੈਕਟਰ ਪਸ਼ੂ ਪਾਲਣ ਨੇ ਮੁਲਾਜਮਾਂ ਨਾਲ ਜਿਲ੍ਹਾ ਲੈਵਲ ਮੀਟਿੰਗ ਕਰਕੇ ਧਮਕੀਆਂ ਦਿੱਤੀਆਂ ਕਿ ਉਨ੍ਹਾਂ ਨੂੰ ਨੌਕਰੀਆਂ ਤੋਂ ਕੱਢ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 150 ਹਸਪਤਾਲਾਂ ਵਿਚ ਵੈਟਰਨਰੀ ਡਾਕਟਰ ਤੱਕ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਜਾਂ ਤਨਖਾਹਾਂ ਬਾਰੇ ਕਦੇ ਨਹੀਂ ਸੋਚਦੇ। ਉਨ੍ਹਾਂ ਨੇ ਲਾਲਜੀਤ ਭੁੱਲਰ ਅਤੇ ਫਾਇਨਾਂਸ ਮਨਿਸਟਰ ਹਰਪਾਲ ਸਿੰਘ ਚੀਮਾ ਦੇ ਮੁਲਾਜ਼ਮਾਂ ਪ੍ਰਤੀ ਨਕਰਾਤਮਕ ਵਤੀਰੇ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਕਈ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਧਰਨੇ ਲਾਏ ਜਾਣਗੇ।

~ਕੁਲਵਿੰਦਰ ਕੌਰ ਬਾਜਵਾ

Leave a Comment

Your email address will not be published. Required fields are marked *